ਫ਼ਿਰੋਜ਼ ਦੀਨ ਸ਼ਰਫ਼ ਦੀ ਪੰਜਾਬੀ ਲਈ ਦੁਆ

ਬੋਲੀ ਆਪਣੀ ਨਾਲ ਪਿਆਰ ਰਖਾਂ
ਇਹ ਗਲ ਆਖਣੋਂ ਨਾ ਸੰਗਦਾ ਹਾਂ
ਮੋਤੀ ਕਿਸੇ ਸੁਹਾਗਣ ਦੀ ਨੱਥ ਦਾ ਹਾਂ
ਟੁਕੜਾ ਕਿਸੇ ਪੰਜਾਬਣ ਦੀ ਵੰਗ ਦਾ ਹਾਂ

ਮਿਲੇ ਮਾਣ ਪੰਜਾਬੀ ਨੂੰ ਏਸ ਅੰਦਰ
ਆਸ਼ਕ ਮੁਢੋਂ ਮੈਂ ਏਸ ਉਮੰਗ ਦਾ ਹਾਂ
ਵਾਰਿਸ ਸ਼ਾਹ ਤੇ ਬੁੱਲੇ ਦੇ ਰੰਗ ਅੰਦਰ
ਡੋਬ ਡੋਬ ਕੇ ਜ਼ਿੰਦਗੀ ਰੰਗਦਾ ਹਾਂ

ਰਵਾਂ ਏਥੇ ਤੇ ਯੂਪੀ ਵਿੱਚ ਕਰਾਂ ਗੱਲਾਂ
ਐਸੀ ਅਕਲ ਨੂੰ ਛਿੱਕੇ ਟੰਗਦਾ ਹਾਂ
ਮੈਂ ਪੰਜਾਬੀ, ਪੰਜਾਬ ਦਾ ਸ਼ਰਫ਼ ਸੇਵਕ
ਸਦਾ ਖ਼ੈਰ ਪੰਜਾਬੀ ਦੀ ਮੰਗਦਾ ਹਾਂ
-ਫ਼ਿਰੋਜ਼ ਦੀਨ ਸ਼ਰਫ਼

Deep Jagdeep Singh

Deep Jagdeep Singh a is Poet, Columnist, Screen Writer, Lyricist and Film Critic. He writes in Punjabi, English and Hindi Google

3 comments:

  1. ਰਵਾਂ ਏਥੇ ਤੇ ਯੂਪੀ ਵਿੱਚ ਕਰਾਂ ਗੱਲਾਂ
    ਐਸੀ ਅਕਲ ਨੂੰ ਛਿੱਕੇ ਟੰਗਦਾ ਹਾਂ

    ReplyDelete
  2. ਪੰਜਾਬੀ ਦੇ ਵਿਚ ਲਿਖਣ ਵਾਲੀਆ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਸ ਕਰਕੇ ਤੁਹਾਡਾ ਬਲੋਗ , ਪੰਜਾਬੀ ਮੇਰੀ ਆਵਾਜ ਨਾਲ ਜੋੜ ਦਿਤਾ ਗਿਆ ਹੈ ਉਮੀਦ ਹੈ ਕੀ ਤੁਸੀ ਵੀ ਇਸ ਬਲਾਗ ਦਾ ਲਿੰਕ http://punjabirajpura.blogspot.com/ ਨੂੰ ਆਪਣੇ ਬਲਾਗ ਨਾਲ ਜੋੜੋਗੇ ਤੇ ਸਾਡੇ ਬਲਾਗ ਤੇ ਵੀ ਦਰਸ਼ਨ ਦੇਵੋਗੇ
    ਧੰਨਵਾਦ

    ਤੁਹਾਡੇ ਬਲਾਗ ਨੂੰ ਪੜਨ ਵਾਲਾ ਤੇ ਤੁਹਾਡਾ ਦੋਸਤ

    ਵਿਨੋਦ ਕੁਮਾਰ

    ReplyDelete
  3. bahut hi wadhiya likhiya hai bai ji.. punjabi boli bahut hi wadhiya boli hai, par afsos eh hai ki videshaan magar lag ke appan apna hi sabh kuch gawa rahe haan...

    Bahut wadhiya lagiya tuhad blog padh ke ..

    ReplyDelete

ਟਿੱਪਣੀ ਕਰਨ ਦਾ ਤਰੀਕਾ
1. ਆਪਣੀ ਟਿੱਪਣੀ ਹੇਠ ਲਿਖੇ ਡੱਬੇ ਵਿਚ ਲਿਖੋ।
2. ਡੱਬੇ ਦੇ ਥੱਲੇ ਦਿੱਤੇ Comment as : Select Profile ਵਾਲੇ ਖਾਨੇ ਵਿਚੋਂ ਆਪਣਾ ਅਕਾਊਂਟ ਚੁੱਣੋ ਜਾਂ ਫ਼ਿਰ Name/URL ਚੁਣੋ।
3. ਜੇ ਤੁਸੀ Name/URL ਚੁਣਿਆ ਹੈ ਤਾਂ Name ਵਾਲੇ ਖਾਨੇ ਵਿਚ ਆਪਣਾ ਨਾਮ ਭਰੋ ਅਤੇ URL ਵਾਲੇ ਖਾਨੇ ਵਿਚ ਆਪਣੀ ਵੈੱਬਸਾਈਟ ਜਾਂ ਈ-ਮੇਲ ਪਤਾ ਭਰੋ (ਜੇ ਵੈੱਬਸਾਈਟ/ਈ-ਮੇਲ ਨਾ ਹੋਵੇ ਤਾਂ ਉਸ ਖਾਨੇ ਨੂੰ ਖਾਲੀ ਛੱਡ ਦੇਵੋ)।
4. ਜੇ ਤੁਸੀ ਬੇਨਾਮੀ ਟਿੱਪਣੀ ਕਰਨਾ ਚਾਹੁੰਦੇ ਹੋ ਤਾਂ Anonymous ਚੁਣੋ
5. ਇਸ ਤੋਂ ਬਾਅਦ Post Comment Button 'ਤੇ ਕਲਿੱਕ ਕਰੋ।

ਨੋਟ: ਜੇ ਤੁਸੀ ਅਕਾਊਂਟ Name/URL ਜਾਂ Anonymous ਤੋਂ ਇਲਾਵਾ ਕੋਈ ਹੋਰ ਵਿਕਲਪ ਚੁਣਿਆ ਹੈ ਤਾਂ Post Comment Button 'ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਚੁਣੇ ਹੋਏ ਅਕਾਊਂਟ ਦਾ ਲੋਗਿਨ ਪੇਜ਼ ਆ ਜਾਵੇਗਾ। ਉਸ ਵਿਚ ਆਪਣਾ ਯੂਜ਼ਰਨੇਮ/ਪਾਸਵਰਡ ਭਰ ਕੇ ਲੌਗਿਨ ਕਰੋ। ਤੁਹਾਡੀ ਟਿੱਪਣੀ ਦਰਜ ਹੋ ਜਾਵੇਗੀ ਅਤੇ ਤੁਰੰਤ ਸਾਹਮਣੇ ਨਜ਼ਰ ਆ ਜਾਵੇਗੀ।